ਅੰਮ੍ਰਿਤਸਰ: ਨਜਾਇਜ਼ ਖੋਖਿਆਂ ’ਤੇ ਚੱਲਿਆ ਨਿਗਮ ਦਾ ਪੀਲਾ ਪੰਜਾ - ਅੰਮ੍ਰਿਤਸਰ
ਅੰਮ੍ਰਿਤਸਰ: ਜ਼ਿਲ੍ਹੇ ਦੇ ਕੰਵੀਜ ਰੋਡ ’ਤੇ ਲੌਕਡਾਊਨ(Lockdown) ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਨਗਰ ਨਿਗਮ ਦੀ ਥਾਂ ’ਤੇ ਨਜਾਇਜ਼ ਖੋਖਾ ਬਣਾਇਆ ਗਿਆ ਜਿਸ ਸਬੰਧੀ ਸੂਚਨਾ ਮਿਲਣ ’ਤੇ ਨਿਗਮ ਪ੍ਰਸ਼ਾਸਨ ਵੱਲੋਂ ਹਟਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਮਿੰਦਰ ਜੀਤ ਸਿੰਘ ਸਟੇਟ ਡਿਪਾਰਟਮੈਂਟ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਚਨਾ ਮਿਲੀ ਸੀ ਕਿ ਕੰਵੀਜ ਰੋਡ ’ਤੇ ਨਿਗਮ ਪ੍ਰਸ਼ਾਸ਼ਨ ਦੀ ਥਾਂ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਜਾਇਜ਼ ਤੌਰ ’ਤੇ ਖੋਖੇ ਤਿਆਰ ਕੀਤਾ ਗਿਆ ਹੈ। ਜਿਸ ਨੂੰ ਉਨ੍ਹਾਂ ਵੱਲੋਂ ਹਟਾ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਅਜਿਹੇ ਕਿਸੇ ਮਾਮਲੇ ਦੀ ਜਾਣਕਾਰੀ ਹੋਵੇ ਤਾਂ ਉਹ ਉਨ੍ਹਾਂ ਨੂੰ ਜਰੂਰ ਦੱਸਣ। ਜਿਸਦੇ ਚੱਲਦੇ ਉਨ੍ਹਾਂ ਵੱਲੋਂ ਮੌਕੇ ’ਤੇ ਕਾਰਵਾਈ ਕਰਦਿਆ ਬਣਦੀ ਕਾਰਵਾਈ ਕੀਤੀ ਜਾਵੇਗੀ।