ਪੁਲਿਸ ਨੇ ਕਤਲ ਮਾਮਲੇ ਚ 2 ਲੋਕਾਂ ਨੂੰ ਕੀਤਾ ਕਾਬੂ - ਮਾੜੇ ਅਨਸਰਾਂ ਖਿਲਾਫ ਮੁਹਿੰਮ
ਸੂਬੇ ਭਰ ਚ ਮਾੜੇ ਅਨਸਰਾਂ ਖਿਲਾਫ ਮੁਹਿੰਮ ਚਲਾਈ ਗਈ ਹੈ ਇਸੇ ਦੇ ਤਹਿਤ ਵੱਖ ਵੱਖ ਥਾਵਾਂ ’ਤੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਪੁਲਿਸ ਨੇ ਮੁਸਤੈਦੀ ਨਾਲ ਸੰਜੇ ਗਾਂਧੀ ਕਾਲੋਨੀ ਵਿਖੇ ਹੋਏ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਮਾਮਲੇ ਦੇ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਚ ਦੋ ਦੋਸ਼ੀਆਂ ਦੇ ਨਾਲ ਨਾਲ ਦੇਸੀ ਪਿਸਤੌਲ 12 ਬੋਰ, 2 ਜਿੰਦਾ ਰੋਂਦ 32 ਬੋਰ ਅਤੇ ਵਾਰਦਾਤ ਸਮੇਂ ਇਸਤੇਮਾਲ ਕੀਤੇ ਦੋ ਮੋਟਰਸਾਇਕਲ ਨੂੰ ਵੀ ਬਰਾਮਦ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।