ਬਠਿੰਡਾ ’ਚ ਮਨਿਸਟਰੀਅਲ ਕਾਮਿਆਂ ਨੇ ਫੂਕੀ ਸਰਕਾਰ ਦੀ ਅਰਥੀ - ਸੰਘਰਸ਼ ਨੂੰ ਹੋਰ ਤਿੱਖਾ
ਬਠਿੰਡਾ: ਬੀਤੇ ਦਿਨ ਮਨਿਸਟੀਰੀਅਲ ਕਾਮਿਆਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਆਪਣਾ ਰੋਸ ਜ਼ਾਹਰ ਕੀਤਾ। ਇਸ ਮੌਕੇ ਯੂਨੀਅਨ ਦੇ ਬੁਲਾਰੇ ਮੇਘ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਉਹ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਖਾਲੀ ਪੋਸਟਾਂ ਭਰੀਆਂ ਜਾਣ, ਠੇਕੇ ਉੱਤੇ ਕਿਸੇ ਵੀ ਕਰਮਚਾਰੀ ਨੂੰ ਨਾ ਰੱਖਿਆ ਜਾਵੇ। ਯਾਨੀ ਕਿ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਹੋਣੀ ਚਾਹੀਦੀ ਹੈ। ਇਸ ਮੌਕੇ ਯੂਨੀਅਨ ਦੇ ਬੁਲਾਰਿਆਂ ਦਾ ਕਹਿਣਾ ਹੈ ਕਿ ਪਿਛਲੇ 24 ਮਈ ਤੋਂ ਉਹ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ ਅਤੇ ਲੋੜ ਪਈ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।