ਭਾਦਸੋਂ 'ਚ ਮੰਤਰੀ ਧਰਮਸੋਤ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ - sadhu singh dharamsot
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ। ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਜੋ ਅੱਜ ਖਰੀਦ ਸ਼ੁਰੂ ਕੀਤੀ ਗਈ ਹੈ, ਉਸ ਲਈ ਸਰਕਾਰੀ ਏਜੰਸੀਆਂ ਵੀ ਤਿਆਰ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਕੱਲਰਮਾਜਰੀ ਨੇ ਕਿਹਾ ਕਿ ਮੰਡੀ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕੈਬਨਿਟ ਮੰਤਰੀ ਨੇ ਝੋਨੇ ਦੀ ਖਰੀਦ ਦਾ ਰਸਮੀ ਉਦਘਾਟਨ ਵੀ ਕਰ ਦਿੱਤਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।