ਫ਼ਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਦੇ 12 ਮਾਮਲੇ ਆਏ ਸਾਹਮਣੇ - Corona virus
ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਸ਼ੁੱਕਰਵਾਰ ਨੂੰ 12 ਹੋਰ ਨਵੇਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 101 ਹੋ ਗਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਐਨ.ਕੇ ਅਗਰਵਾਲ ਨੇ ਦਿੱਤੀ। ਸਿਵਲ ਸਰਜਨ ਨੇ ਕਿਹਾ ਕਿ ਜਿਹੜੇ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਇਹ ਵੱਖ-ਵੱਖ ਥਾਂਵਾ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਕੋਰੋਨਾ ਮਰੀਜ਼ ਐਸਡੀਐਮ ਦਫ਼ਤਰ ਅਮਲੋਹ ਦਾ ਮੁਲਾਜ਼ਮ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੋਰੋਨਾ ਮਰੀਜ਼ਾਂ ਆਏ ਹਨ ਉਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ।