ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਫਾਜ਼ਿਲਕਾ: ਪੰਜਾਬ ਵਿੱਚ ਜਿੱਥੇ ਚੋਣਾਂ ਦਾ ਮਾਹੌਲ ਭੱਖਦਾ ਜਾ ਰਿਹਾ ਹੈ, ਉਥੇ ਹੀ ਚੋਣਾਂ ਦੇ ਨਾਲ-ਨਾਲ ਧਰਨਿਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ, ਮੰਗਲਵਾਰ ਨੂੰ ਫਾਜ਼ਿਲਕਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਜਲ ਅਤੇ ਸਪਲਾਈ ਵਿਭਾਗ ਵਿੱਚ ਠੇਕਾ ਮੁਲਾਜ਼ਮਾਂ, ਬੇਰੋਜ਼ਗਾਰ ਤੇ ਕੱਚੇ ਅਧਿਆਪਕਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫਾਜ਼ਿਲਕਾ ਪੁੱਜਣ 'ਤੇ ਪੁਲਿਸ ਨੇ ਬੇਰੋਜ਼ਗਾਰ ਤੇ ਕੱਚੇ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ। ਇਸ ਮੌਕੇ ਜ਼ਖ਼ਮੀ ਵਿਅਕਤੀਆਂ ਨੇ ਦੱਸਿਆ ਕਿ ਜਦੋਂ ਚਰਨਜੀਤ ਸਿੰਘ ਚੰਨੀ ਦੇ ਲੜਕੇ ਦਾ ਵਿਆਹ ਹੋ ਰਿਹਾ ਸੀ ਤਾਂ ਉਨ੍ਹਾਂ ਕਿਹਾ ਸੀ ਕਿ ਜਲਦੀ ਹੀ ਉਨ੍ਹਾਂ ਦੀ ਮੰਗ ਮੰਨ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ 20 ਮੀਟਿੰਗਾਂ ਕਰਨ ਦੇ ਬਾਵਜੂਦ ਅੱਜ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ, ਜਿਸ ਸਬੰਧੀ ਉਹ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਫਾਜ਼ਿਲਕਾ 'ਚ ਮਿਲਣਾ ਸੀ। ਪਰ ਉਨ੍ਹਾਂ ਨੂੰ ਮਿਲਣ ਦੀ ਬਜਾਏ ਲਾਠੀਚਾਰਜ ਕੀਤਾ ਗਿਆ, ਇਸੇ ਤਰ੍ਹਾਂ ਜਲ ਤੇ ਸਪਲਾਈ ਵਿਭਾਗ 'ਚ ਠੇਕੇ 'ਤੇ ਕੰਮ ਕਰਦੇ ਨੌਜਵਾਨਾਂ 'ਤੇ ਵੀ ਲਾਠੀਚਾਰਜ ਕੀਤਾ ਗਿਆ।