ਕਿਸਾਨਾਂ ਨੇ ਮਨਾਇਆ ਵਿਸ਼ਵਾਸਘਾਤ ਦਿਵਸ, ਫੂਕੇ ਕੇਂਦਰ ਸਰਕਾਰ ਦੇ ਪੁਤਲੇ - ਕੇਂਦਰ ਸਰਕਾਰ ਵੱਲੋਂ ਭਾਵੇਂ ਤਿੰਨੇ ਖੇਤੀ ਨੂੰ ਰੱਦ
ਜਲਾਲਾਬਾਦ: ਕੇਂਦਰ ਸਰਕਾਰ ਵੱਲੋਂ ਭਾਵੇਂ ਤਿੰਨੇ ਖੇਤੀ ਨੂੰ ਰੱਦ ਕੀਤੇ ਜਾ ਚੁੱਕੇ ਹਨ, ਪਰ ਕਿਸਾਨਾਂ ਵਿੱਚ ਅਜੇ ਵੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਉੱਪਰ ਇਹ ਆਰੋਪ ਲਗਾਇਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ। ਜਿਸ ਦੇ ਆਧਾਰ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਵਾਸ ਘਾਤ ਦਿਵਸ ਮਨਾਇਆ ਗਿਆ ਤੇ ਜਲਾਲਾਬਾਦ ਵਿਖੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਪਹੁੰਚ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।