ਜਲੰਧਰ ਵਿਚ ਕੋਰੋਨਾ ਦੇ ਮਰੀਜ਼ਾਂ ਲਈ ਸਮਾਜ ਸੇਵੀ ਸੰਸਥਾਂ ਵੱਲੋਂ ਲੰਗਰ - ਕੋਰੋਨਾ ਦੇ ਮਰੀਜ਼ਾਂ
ਜਲੰਧਰ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਕੋਰੋਨਾ ਦੇ ਮਰੀਜ਼ਾਂ ਲਈ ਅੱਗੇ ਆ ਰਹੀਆ ਹਨ।ਜਲੰਧਰ ਵਿਚ ਯੂਥ ਮੋਰਚਾ ਦੀ ਟੀਮ ਵੱਲੋਂ ਸਿਵਲ ਹਸਪਤਾਲ ਦੇ ਵਿਚ ਲੰਗਰ ਵਰਤਾਇਆ ਜਾ ਰਿਹਾ ਹੈ।ਇਸ ਬਾਰੇ ਸਰਬਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਨਾਲ ਨਾਲ ਹੋਰ ਵੀ ਮਰੀਜ਼ਾਂ ਨੂੰ ਭੋਜਨ ਦਿੱਤਾ ਜਾ ਰਿਹਾ ਹੈ। ਕਿਉਂਕਿ ਕੋਰੋਨਾ ਕਰਕੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਬੰਦ ਹੋ ਗਏ ਹਨ। ਇਸ ਲਈ ਹਸਪਤਾਲ ਵਿਚ ਲੋੜਵੰਦ ਮਰੀਜ਼ਾਂ ਨੂੰ ਭੋਜਨ ਪਹੁੰਚਦਾ ਕੀਤਾ ਜਾਂਦਾ ਹੈ।