ਜਲੰਧਰ ’ਚ ਭਾਜਪਾ ਵਰਕਰਾਂ ਨੇ ਅੱਧ ਨੰਗੇ ਹੋ ਕੀਤਾ ਪ੍ਰਦਰਸ਼ਨ - BJP workers protest
ਜਲੰਧਰ: ਬੀਤੇ ਦਿਨੀਂ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ਦੇ ਉੱਪਰ ਹੋਏ ਹਮਲੇ ਤੋਂ ਬਾਅਦ ਸਾਇਰਾ ਵਿਰੋਧੀ ਪਾਰਟੀਆਂ ਨੇ ਇਸ ਘਟਨਾਕ੍ਰਮ ਦੀ ਨਿੰਦਾ ਕੀਤੀ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਦੀ ਭਾਰਤੀ ਜਨਤਾ ਪਾਰਟੀ ਵੀ ਕਾਫ਼ੀ ਨਾਰਾਜ਼ ਦਿਖਾਈ ਦੇ ਰਹੀ ਹੈ। ਪੂਰੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਜਲੰਧਰ ’ਚ ਭਾਰਤੀ ਜਨਤਾ ਪਾਰਟੀ ਦੇ ਵਲੰਟੀਅਰਾਂ ਦੁਆਰਾ ਅਰਧ ਨਗਨ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਪੂਰੀ ਤਰ੍ਹਾਂ ਇਸ ਮਾਮਲੇ ’ਚ ਦੋਸ਼ੀ ਮੰਨਦੇ ਹੋਏ ਪ੍ਰਦਰਸ਼ਨ ਕੀਤਾ ਗਿਆ।