ਜਲੰਧਰ 'ਚ ਕਿਸਾਨਾਂ ਨੇ ਬੀਜੇਪੀ ਦੀ ਹਾਰ ਲਈ ਵੰਡੇ ਲੱਡੂ - ਕਿਸਾਨ ਸੰਘਰਸ਼ ਕਮੇਟੀ
ਜਲੰਧਰ: ਬੰਗਾਲ ਵਿਚ ਮਮਤਾ ਦੀਦੀ ਦੀ ਜਿੱਤ ਤੋਂ ਬਾਅਦ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ।ਜਲੰਧਰ ਦੇ ਕਿਸ਼ਨਗੜ੍ਹ ਵਿਚ ਦੁਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਮਮਤਾ ਦੀਦੀ ਦੀ ਜਿੱਤ ਖੁਸ਼ੀ ਵਿਚ ਲੱਡੂ ਵੰਡੇ ਗਏ।ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸੁਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਦੇ ਬਾਰਡਰ ਉਤੇ ਲਗਾਤਾਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ।ਕਿਸਾਨ ਆਗੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖਿਲਾਫ਼ ਉਦੋਂ ਤੱਕ ਸੰਘਰਸ਼ ਚੱਲਦਾ ਰਹੇਗਾ ਜਦੋਂ ਤੱਕ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ। ਉਹਨਾਂ ਨੇ ਕਿਹਾ ਦੇਸ਼ ਵਿਚ ਜਿੱਥੇ ਵੀ ਚੋਣ ਹੋਵੇਗੀ ਉਥੇ ਹੀ ਕਿਸਾਨ ਜਾ ਕੇ ਸਰਕਾਰ ਵਿਰੁੱਧ ਪ੍ਰਚਾਰ ਕਰਨਗੇ।