ਜਲੰਧਰ ’ਚ ਪੁਲਿਸ ਪ੍ਰਸ਼ਾਸਨ ਨੇ ਚਲਾਇਆ ਜਾਗਰੂਕ ਅਭਿਆਨ - coronavirus update live
ਜਲੰਧਰ: ਸੂਬੇ ’ਚ ਲਗਾਤਾਰ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜਿਲ੍ਹੇ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਜਿਆਦਾ ਤੋਂ ਜਿਆਦਾ ਘਰ ’ਚ ਰਹਿਣ ਜੇਕਰ ਉਨ੍ਹਾਂ ਨੂੰ ਕਿਸੇ ਵੀ ਚੀਜ਼ ਲਈ ਘਰੋਂ ਬਾਹਰ ਆਉਣਾ ਪੈਂਦਾ ਹੈ ਤਾਂ ਉਹ ਇੱਕਲੇ ਆਉਣ। ਨਾਲ ਹੀ ਪੁਲਿਸ ਦੀ ਟੀਮ ਨੇ ਦੁਕਾਨਦਾਰਾਂ ਨੂੰ ਵੀ ਜਾਗਰੂਕ ਕਰਦੇ ਹੋਏ ਕਿਹਾ ਕਿ ਉਹ ਆਪਣੀ ਦੁਕਾਨ ਦੇ ਬਾਹਰ ਸਮਾਜਿਕ ਦੂਰੀ ਦਾ ਸਹੀ ਢੰਗ ਨਾਲ ਪਾਲਣਾ ਕਰਵਾਉਣ। ਇਸ ਸਬੰਧ ’ਚ ਏਸੀਪੀ ਕਾਹਲੋਂ ਨੇ ਕਿਹਾ ਕਿ ਪੁਲਿਸ ਵੱਲੋਂ ਕਰੀਬ ਇੱਕ ਹਫਤਾ ਇਸੇ ਤਰ੍ਹਾਂ ਹੀ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ। ਇਸ ਤੋਂ ਬਾਅਦ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇਗੀ। ਜੇਕਰ ਲੋਕ ਫਿਰ ਵੀ ਨਹੀਂ ਮੰਨਦੇ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।