ਕੁਹਾੜਾ 'ਚ ਕਿਸਾਨਾਂ ਨੇ ਲੋਹੜੀ 'ਤੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ - ਲੋਹੜੀ 'ਤੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਲੁਧਿਆਣਾ: ਇੱਥੋਂ ਦੇ ਕੁਹਾੜਾ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਅੱਜ ਲੋਹੜੀ ਦੇ ਤਿਉਹਾਰ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਰਨਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅੱਜ ਲੋੜ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ, ਇਸ ਕਰਕੇ ਅੱਜ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਦੇ ਹੱਕ ਵਿੱਚ ਅੱਜ ਇਹ ਕਦਮ ਚੁੱਕਿਆ ਗਿਆ।