ਲਹਿਰਾਗਾਗਾ ਵਿੱਚ ਕਿਸਾਨਾਂ ਨੇ ਰਿਲਾਇੰਸ ਕੰਪਨੀ ਦਾ ਪੈਟਰੋਲ ਪੰਪ ਘੇਰਿਆ
ਸੰਗਰੂਰ: ਖੇਤੀ ਬਿੱਲਾਂ ਵਿਰੁੱਧ ਕਿਸਾਨ ਅੰਦੋਲਨ ਤਹਿਤ ਕਿਸਾਨਾਂ ਨੇ ਲਹਿਰਾਗਾਗਾ ਵਿੱਚ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਦਾ ਘਿਰਾਉ ਕਰਕੇ ਭਰਵੀਂ ਨਾਅਰੇਬਾਜ਼ੀ ਕੀਤੀ। ਘਿਰਾਉ ਵਿੱਚ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਧਰਨੇ ਵਿੱਚ ਸ਼ਾਮਲ ਬੱਚਿਆਂ, ਨੌਜਵਾਨਾਂ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜੋ ਕਿਸਾਨ ਮਾਰੂ ਬਿੱਲ ਪਾਸ ਕੀਤੇ ਗਏ ਹਨ, ਉਨ੍ਹਾਂ ਨੂੰ ਰੱਦ ਕਰਵਾਏ ਜਾਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਉਹ ਕਾਰਪੋਰੇਟ ਘਰਾਣਿਆਂ ਦਾ ਘਿਰਾਉ ਕਰਦੇ ਰਹਿਣਗੇ।