ਲੁਧਿਆਣਾ ’ਚ ਅਕਾਲੀ ਵਰਕਰਾਂ ਨੇ ਕਾਂਗਰਸ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ - ਸੁਖਬੀਰ ਬਾਦਲ ਉਪਰ ਹੋਏ ਹਮਲੇ
ਲੁਧਿਆਣਾ: ਅਕਾਲੀ ਦਲ ਵੱਲੋਂ ਬੀਤੇ ਕੱਲ ਜਲਾਲਾਬਾਦ ’ਚ ਸੁਖਬੀਰ ਬਾਦਲ ’ਤੇ ਹੋਏ ਹਮਲੇ ਸਬੰਧੀ ਕਾਂਗਰਸ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਨੇ ਕਾਂਗਰਸੀ ਨੁਮਾਇੰਦਿਆਂ ਦੇ ਨਾਲ-ਨਾਲ ਪੁਲਿਸ ਅਧਿਕਾਰੀਆਂ ’ਤੇ ਵੀ ਕਾਰਵਾਈ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਜਲਾਲਾਬਾਦ ਵਿੱਚ ਸੁਖਬੀਰ ਬਾਦਲ ਉਪਰ ਹੋਏ ਹਮਲੇ ਤੋਂ ਬਾਅਦ ਸਮੁੱਚੀ ਅਕਾਲੀ ਦਲ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅਕਾਲੀ ਦਲ ਦੀ ਸਮੁੱਚੀ ਇਕਾਈ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤਕਾਰਵਾਈ ਹੋਣੀ ਚਾਹੀਦੀ ਹੈ।