Ludhiana :ਡੈਮੋਕਰੈਟਿਕ ਟੀਚਰ ਫਰੰਟ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ
ਲੁਧਿਆਣਾ: ਆਪਣੀਆਂ ਮੰਗਾਂ ਨੂੰ ਲੈ ਕੇ ਡੈਮੋਕਰੈਟਿਕ ਟੀਚਰ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਪੁਤਲਾ ਫੁਕਿਆ। ਡੈਮੋਕਰੈਟਿਕ ਟੀਚਰ ਫਰੰਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਤਾਂ ਕਹਿੰਦੀ ਹੈ ਕਿ ਅਧਿਆਪਕਾਂ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਪਰ ਮਾਰਚ ਤੋਂ ਬਦਲੀਆਂ ਬਕਾਇਆ ਪਈਆਂ ਹਨ। ਹਾਲੇ ਤੱਕ ਬਦਲੀਆਂ ਨਹੀਂ ਕੀਤੀਆਂ ਗਈਆਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਨੂੰ ਜਬਰਨ ਸਕੂਲ ਬੁਲਾਇਆ ਜਾ ਰਿਹਾ ਹੈ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਉਨ੍ਹਾਂ ਤੋਂ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ। ਕੋਰੋਨਾ ਕਾਰਨ 40 ਤੋਂ ਵੱਧ ਅਧਿਆਪਕ ਹੁਣ ਤੱਕ ਮੌਤ ਦੇ ਮੂੰਹ ’ਚ ਜਾ ਚੁੱਕੇ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਵੀ ਮੁਆਵਜ਼ਾ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ। ਕੱਚੇ ਅਧਿਆਪਕ ਪੱਕੇ ਹੋਣ ਦੀ ਦੁਹਾਈ ਪਾ ਰਹੇ ਹਨ ਅਤੇ ਸਰਕਾਰ ਕੋਈ ਵੀ ਕਦਮ ਨਹੀਂ ਚੁੱਕ ਰਹੀ ਹੈ।