ਪਠਾਨਕੋਟ 'ਚ ਹਲਕਾ ਵਿਧਾਇਕ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ - ਮੁਸ਼ਕਿਲਾਂ
ਪਠਾਨਕੋਟ: ਪੰਜਾਬ ਸਰਕਾਰ ਦਾ ਚਾਰ ਸਾਲ ਦਾ ਸਮਾਂ ਬੀਤ ਚੁੱਕਾ ਹੈ ਤੇ ਹੁਣ ਕਾਂਗਰਸੀ ਵਿਧਾਇਕਾਂ ਨੇ ਘਰਾਂ ਵਿੱਚੋਂ ਬਾਹਰ ਨਿੱਕਲ ਲੋਕਾਂ ਨਾਲ ਸਾਂਝ ਪਾਉਣੀ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਚੱਲਦਿਆਂ ਹਲਕਾ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਨੇ ਇੱਕ ਜਨਸੇਵਾ ਕੈਂਪ ਦਾ ਆਯੋਜਨ ਕੀਤਾ।ਜਿਸ ਵਿੱਚ ਪਠਾਨਕੋਟ ਦੇ ਵੱਖ-ਵੱਖ ਵਾਰਡਾਂ ਦੇ ਲੋਕ ਇਸ ਸਮਾਗਮ ਵਿੱਚ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਵਿਧਾਇਕ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ ਜਿਸ ਨੂੰ ਹੱਲ ਕਰਵਾਉਣ ਦੇ ਲਈ ਉਹ ਪਿਛਲੇ ਕਈ ਮਹੀਨਿਆਂ ਤੋਂ ਥਾਂ-ਥਾਂ ਭਟਕ ਰਹੇ ਹਨ। ਜਿਸ ਦਾ ਹੱਲ ਅਮਿਤ ਵਿੱਜ ਵਿਧਾਇਕ ਪਠਾਨਕੋਟ ਵੱਲੋਂ ਮੌਕੇ 'ਤੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਰਵਾਇਆ ਗਿਆ।