ਪਟਿਆਲਾ 'ਚ 2 ਹੋਰ ਵਿਅਕਤੀਆਂ ਨੇ ਕੋਰੋਨਾ ਨੂੰ ਦਿੱਤੀ ਮਾਤ
ਪਟਿਆਲਾ: ਸ਼ਹਿਰ 'ਚ 2 ਹੋਰ ਕੋਰੋਨਾ ਪੀੜਤਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਹੁਣ ਪਟਿਆਲਾ 'ਚ ਠੀਕ ਹੋਏ ਕੋਰੋਨਾ ਮਰੀਜ਼ਾਂ ਦੀ ਗਿਣਤੀ 5 ਹੋ ਗਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਹਰਿਸ਼ ਮਲਹੋਤਰਾ ਨੇ ਦਿੱਤੀ ਹੈ। ਸਿਵਲ ਸਰਜਨ ਡਾ. ਹਰਿਸ਼ ਮਲਹੋਤਰਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਰਾਜਪੂਰਾ ਦੇ 28 ਸਾਲਾ ਦੇ ਨੌਜ਼ਵਾਨ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ ਜਿਸ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰਵਾ ਦਿੱਤਾ ਹੈ। ਜ਼ਿਲ੍ਹੇ ਵਿੱਚ ਕੋਵਿਡ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 1073 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 86 ਕੋਵਿਡ ਪੌਜ਼ੀਟਿਵ ਕੇਸ ਹਨ। ਜੋ ਕਿ ਪਟਿਆਲਾ ਨਾਲ ਸਬੰਧਤ ਹਨ ਤੇ 896 ਨੈਗੇਟਿਵ ਅਤੇ 91 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜ਼ੀਟਿਵ ਕੇਸਾਂ ਵਿੱਚੋਂ ਇੱਕ ਪੌਜ਼ੀਟਿਵ ਕੇਸ ਦੀ ਮੋਤ ਹੋ ਚੁੱਕੀ ਹੈ ਅਤੇ 5 ਕੇਸ ਠੀਕ ਹੋ ਚੁੱਕੇ ਹਨ।