ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਗੁਰਦਾਸਪੁਰ ਵਿੱਚ ਸ਼ੁਰੂ ਕੀਤਾ ਜੇਲ੍ਹ ਭਰੋ ਅੰਦੋਲਨ - ਜੇਲ੍ਹ ਭਰੋ ਅੰਦੋਲਨ
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਗੁਰਦਾਸਪੁਰ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ। ਇਸ ਦੌਰਾਨ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨੇ ਕਿਹਾ ਕਿ ਪਿਛਲੇ ਦਿਨੀਂ ਜਦ ਉਹ ਜਾਰੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਪਠਾਨਕੋਟ ਵਿੱਚ ਇਸ ਦਾ ਵਿਰੋਧ ਕਰ ਰਹੇ ਸੀ ਤਾਂ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ 'ਤੇ ਮਾਮਲੇ ਦਰਜ ਕੀਤੇ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜਿਹੜੇ ਕਿਸਾਨ ਮਾਰੂ ਆਰਡੀਨੈਸਾਂ ਨੂੰ ਜਾਰੀ ਕੀਤੇ ਹਨ ਉਹ ਕਿਸਾਨ ਵਿਰੋਧੀ ਹਨ। ਉਨ੍ਹਾਂ ਨੇ ਇਨ੍ਹਾਂ ਆਰਡੀਨੈਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।