ਰਾਏਕੋਟ 'ਚ ਅਕਾਲੀ ਦਲ ਨੇ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਰਾਏਕੋਟ: ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਰਾਏਕੋਟ ਵੱਲੋਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦੌਰਾਨ ਜਿੱਥੇ ਵੱਡੀ ਗਿਣਤੀ 'ਚ ਨੌਜਵਾਨ ਅਕਾਲੀ ਦਲ ਨਾਲ ਜੁੜ ਰਹੇ ਹਨ, ਉਥੇ ਹੀ ਜਿਲ੍ਹਾ ਪ੍ਰਧਾਨ ਯੂਥ ਵਿੰਗ ਪ੍ਰਭਜੋਤ ਸਿੰਘ ਧਾਲੀਵਾਲ ਵੱਲੋਂ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੇ ਮਿਹਨਤੀ ਯੂਥ ਆਗੂਆਂ ਨੂੰ ਅਹੁਦੇਦਾਰੀਆਂ ਦੇ ਕੇ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਹਲਕਾ ਇੰਚਾਰਜ ਸੰਧੂ ਤੇ ਜਿਲ੍ਹਾ ਪ੍ਰਧਾਨ ਯੂਥ ਵਿੰਗ ਧਾਲੀਵਾਲ ਨੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ।