ਸ੍ਰੀ ਫਤਿਹਗੜ੍ਹ ਸਾਹਿਬ: ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ - ਸ੍ਰੀ ਫਤਿਹਗੜ੍ਹ ਸਾਹਿਬ
ਸ੍ਰੀ ਫਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਕੰਪਲੈਕਸ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦਾ ਪੁਤਲਾ ਵੀ ਫੂਕਿਆ। ਇਸ ਦੌਰਾਨ ਮਹਿਲਾ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਕੌਰ ,ਨੰਬਰਦਾਰ ਹਰਬੰਸ ਸਿੰਘ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ’ਤੇ ਰਾਜ ਮੰਤਰੀ ਦੇ ਲੜਕੇ ਅਜੇ ਮਿਸ਼ਰਾ ਵੱਲੋਂ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਮਾਰਨਾ ਨਿੰਦਣਯੋਗ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ ਇਕ ਸਾਲ ਬੀਤ ਚੁੱਕਾ ਹੈ ਦਿੱਲੀ ਦੀਆਂ ਬਰੂਹਾਂ ਉੱਤੇ ਕਿਸਾਨ ਸ਼ਾਂਤਮਈ ਸੰਘਰਸ਼ ਕਰ ਰਹੇ ਹਨ। ਪਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਹੈ।