ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਦਾ ਕੀਤਾ ਉਦਘਾਟਨ - ਹਸਪਤਾਲ
ਫ਼ਤਿਹਗੜ੍ਹ ਸਾਹਿਬ: ਫ਼ਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਆਕਸੀਜਨ ਦੀ ਘਾਟ ਨੂੰ ਦੇਖਦੇ ਹੋਏ ਆਕਸੀਜਨ ਦਾ ਪਲਾਂਟ ਬਣਾਇਆ ਗਿਆ ਹੈ। ਉਨ੍ਹਾਂ ਨੇ ਦਸਿਆ ਕਿ 1 ਮਿੰਟ 'ਚ 500 ਲੀਟਰ ਆਕਸੀਜਨ ਤਿਆਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੇ ਰਾਹੀਂ 50 ਬੈਡਾਂ ਨੂੰ ਆਕਸੀਜਨ ਪਹੁੰਚੇਗੀ ਤੇ ਦੇਸ਼ ਵਿੱਚ ਕੋਰੋਨਾ ਦੀ ਤੀਸਰੀ ਲਹਿਰ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਵੱਲੋਂ ਜਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਮੇਧ ਸਿੰਘ ਸੈਣੀ ਦੀ ਰਿਹਾਈ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ।