ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੀਰਤਪੁਰ ਸਾਹਿਬ ਵਿਖੇ ਸਟੀਲ ਪੁਲ ਦਾ ਰੱਖਿਆ ਨੀਂਹ ਪੱਥਰ - rupnagar latest news
ਸ੍ਰੀ ਕੀਰਤਪੁਰ ਸਾਹਿਬ: ਸ਼ੁੱਕਰਵਾਰ ਨੂੰ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਰਤਪੁਰ ਸਾਹਿਬ ਵਿਖੇ ਸਟੀਲ ਪੁਲ ਦਾ ਨੀਂਹ ਪੱਥਰ ਰੱਖਿਆ। ਇਹ ਪੁੱਲ 7.67 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਜੋ ਕਿ ਬੱਸ ਸਟੈਂਡ ਤੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਤੱਕ ਦਾ ਹੋਵੇਗਾ। ਸਪੀਕਰ ਕੇ.ਪੀ. ਸਿੰਘ ਨੇ ਇਸ ਪੁਲ ਦਾ ਨੀਂਹ ਪੱਥਰ ਰੱਖਦੇ ਹੋਏ ਲੋਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਪੁਲ ਲਗਭਗ 9 ਮਹੀਨਿਆਂ ਵਿੱਚ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਪੁਲ ਦੀ ਲੰਬਾਈ 76.88 ਮੀਟਰ ਤੇ ਚੌੜਾਈ 12 ਮੀਟਰ ਦੀ ਹੋਵੇਗੀ।