ਮਾਨਸਾ 'ਚ 2 ਬੱਚਿਆਂ ਸਣੇ 6 ਹੋਰ ਕੋਰਨਾ ਪੌਜ਼ੀਟਿਵ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 11 - ਮਾਨਸਾ 'ਚ ਕੋਰੋਨਾ ਵਾਇਰਸ
ਮਾਨਸਾ 'ਚ 6 ਹੋਰ ਲੋਕ ਕੋਰੋਨਾ ਦੇ ਪੌਜ਼ੀਟਿਵ ਪਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਲਾਲ ਚੰਦ ਠਕਰਾਲ ਨੇ ਦੱਸਿਆ ਦਿੱਲੀ ਦੇ ਤਬਲੀਗੀ ਜਮਾਤ ਚੋਂ ਸ਼ਾਮਿਲ ਹੋ ਕੇ ਬੁਢਲਾਡਾ ਦੀ ਮਸਜਿਦ 'ਚ ਪਹੁੰਚਣ ਵਾਲੇ 10 ਲੋਕਾਂ ਚੋਂ ਪਹਿਲਾਂ ਹੀ 5 ਕੋਰੋਨਾ ਦੇ ਮਰੀਜ਼ ਪਾਏ ਗਏ ਸਨ। ਇਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ 6 ਲੋਕ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਨ੍ਹਾਂ 'ਚ ਦੋ ਬੱਚੇ ਵੀ ਸ਼ਾਮਲ ਹਨ। ਜ਼ਿਲ੍ਹੇ 'ਚ ਹੁਣ ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 11 ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਸ਼ਹਿਰ 'ਚ 55 ਦਾ ਕੋਵਿਡ-19 ਟੈਸਟ ਕੀਤਾ ਗਿਆ ਸੀ, ਜਿਨ੍ਹਾਂ ਚੋਂ 11 ਲੋਕ ਪੌਜ਼ੀਟਿਵ ਪਾਏ ਗਏ ਤੇ 44 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ।