ਅੰਮ੍ਰਿਤਸਰ 'ਚ ਕੋਰੋਨਾ ਦੇ ਵਧੇ ਮਾਮਲੇ - ਅੰਮ੍ਰਿਤਸਰ ਵਿੱਚ ਕੋਰੋਨਾ
ਅੰਮ੍ਰਿਤਸਰ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਕੋਰੋਨਾ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 4 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ ਹੈ। ਸਿਵਲ ਸਰਜਨ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਜ਼ਿਲ੍ਹੇ 'ਚ 42 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 3 ਪੁਲਿਸ ਮੁਲਾਜ਼ਮ ਤੇ 1 ਆਰਮੀ ਦਾ ਜਵਾਨ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ।