ਵਧੀ ਗੰਦਗੀ ਕਾਰਨ ਲੋਕਾਂ ਨੇ ਪ੍ਰਗਟਾਇਆ ਬੀਮਾਰੀਆਂ ਫੈਲਣ ਦਾ ਖਦਸ਼ਾ
ਮਾਨਸਾ: ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਹਨ। ਇਸ ਦੇ ਚੱਲਦਿਆਂ ਮਾਨਸਾ 'ਚ ਕਈ ਥਾਵਾਂ 'ਤੇ ਗੰਦਗੀ ਦੇ ਢੇਰ ਲੱਗ ਗਏ ਹਨ। ਜਿਸ ਕਾਰਨ ਲੋਕਾਂ ਦਾ ਕਹਿਣਾ ਕਿ ਵੱਧ ਰਹੀ ਗੰਦਗੀ ਨਾਲ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਇਸ ਸਬੰਧੀ ਸ਼ਹਿਰ ਵਾਸੀਆਂ ਦਾ ਕਹਿਣਾ ਕਿ ਵੱਧ ਰਹੀ ਗੰਦਗੀ ਨੂੰ ਲੈਕੇ ਉਨ੍ਹਾਂ ਵਲੋਂ ਨਗਰ ਕੌਂਸਲ ਪ੍ਰਧਾਨ ਅਤੇ ਹਲਕਾ ਵਿਧਾਇਕ ਨੂੰ ਜਾਣੂ ਕਰਵਾਇਆ ਸੀ, ਪਰ ਕੋਈ ਹਲ ਨਹੀਂ ਹੋਇਆ। ਇਸ ਦੇ ਨਾਲ ਹੀ ਸਫ਼ਾਈ ਕਾਮਿਆਂ ਦਾ ਕਹਿਣਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ।