ਪੰਜਾਬ ਦੀਆਂ ਸਰਹੱਦਾਂ 'ਤੇ ਵਧੀ ਚੌਕਸੀ - ਅਲਰਟ
ਪਠਾਨਕੋਟ: ਅੰਮ੍ਰਿਤਸਰ ਵਿਖੇ ਮਿਲੇ ਹਥਿਆਰ ਅਤੇ ਹੈਂਡ ਗ੍ਰਨੇਟ ਤੋਂ ਬਾਅਦ ਪੁਲਿਸ ਵੱਲੋਂ ਪੂਰੇ ਪੰਜਾਬ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਇਸੇ ਕੜੀ ਦੇ ਤਹਿਤ ਪੁਲਿਸ ਵੱਲੋਂ ਪੰਜਾਬ ਦੇ ਪਠਾਨਕੋਟ ਦੇ ਨਾਲ ਲੱਗਦੇ ਜੰਮੂ ਅਤੇ ਹਿਮਾਚਲ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਹੈ। ਹਰ ਆਉਣ ਵਾਲੀ ਗੱਡੀ ਨੂੰ ਚੈੱਕ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਸ਼ਰਾਰਤੀ ਅਨਸਰ ਇਨ੍ਹਾਂ ਰਸਤਿਆਂ ਦਾ ਇਸਤੇਮਾਲ ਕਰਕੇ ਪੰਜਾਬ ਦੀ ਸੀਮਾ ਵਿਚ ਦਾਖਲ ਨਾ ਹੋ ਸਕੇ। ਇਸ ਤੋਂ ਇਲਾਵਾ ਪੁਲਿਸ ਵੱਲੋਂ ਜੰਮੂ ਤੋਂ ਆ ਰਹੇ ਅੰਦਰੂਨੀ ਰਸਤਿਆਂ 'ਤੇ ਵੀ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਬਮਿਆਲ ਸੈਕਟਰ ਦੇ ਵਿੱਚ ਪੈਂਦੇ ਕੋਲਿਆਂ ਮੋੜ ਚੌਂਕ ਵਿੱਚ ਪੁਲਿਸ ਨਾਕੇ ਵਿੱਚ ਪੁਲਿਸ ਹਰ ਗੱਡੀ ਜੋ ਜੰਮੂ ਵਾਲੇ ਪਾਸੀਉਂ ਆ ਰਹੀ ਹੈ ਉਸ ਨੂੰ ਚੈਕ ਕੀਤਾ ਜਾ ਰਿਹਾ ਹੈ।