ਚੰਡੀਗੜ੍ਹ 'ਚ ਸਕਾਲਰਸ਼ਿਪ ਘੋਟਾਲੇ 'ਤੇ 28 ਨੂੰ ਅਨਿਸ਼ਚਿਤਕਾਲੀਨ ਸੰਕੇਤਕ ਭੁੱਖ ਹੜਤਾਲ - ਐਸਸੀ ਸਕਾਲਸ਼ਿਪ ਘੋਟਾਲੇ
ਚੰਡੀਗੜ੍ਹ: ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਜੋ ਅਨੁਸੂਚਿਤ ਜਾਤੀਆਂ ਦੇ ਜੀਵਨ ਪੱਧਰ ਨੂੰ ਉੱਪਰ ਚੁੱਕਣ ਅਤੇ ਸੁਧਾਰ ਲਿਆਉਣ ਲਈ ਕੰਮ ਕਰਦੀ ਹੈ। ਇਸ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਐਸਸੀ ਸਕਾਲਸ਼ਿਪ ਘੋਟਾਲੇ ਮੁੱਦੇ ਉੱਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ ਸੂਬਾ ਸਰਕਾਰ ਉੱਤੇ ਕਾਲੇ ਧੱਬੇ ਵਾਂਗ ਹੈ ਅਤੇ ਇਸ ਨੇ ਸਰਕਾਰ ਵਿੱਚ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪੋਰਟਲ ਤੇ ਰਜਿਸਟਰਡ ਕਈ ਲੱਖਾਂ ਵਿਦਿਆਰਥੀਆਂ ਨੂੰ ਪੂਰੇ ਤੌਰ ਉੱਤੇ ਸਿੱਖਿਆ ਸੰਸਥਾਵਾਂ ਵਿੱਚ ਦਾਖਲੇ ਤੋਂ ਨਾਂਹ ਕਰ ਦਿੱਤੀ ਗਈ ਹੈ ਅਤੇ ਕਈ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਰਟੀਫਿਕੇਟ ਨਹੀਂ ਦਿੱਤੇ ਜਾ ਰਹੇ। ਬਹੁਤ ਸਾਰੇ ਵਿਦਿਆਰਥੀਆਂ ਦਾ ਭਵਿੱਖ ਦਾਅ ਉੱਤੇ ਲੱਗਾ ਹੋਇਆ ਹੈ ਪਰ ਸਰਕਾਰ ਆਪਣੇ ਮੰਤਰੀ ਨੂੰ ਕਲੀਨ ਚਿੱਟ ਦੇ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਹ ਸਾਰੇ ਘਪਲੇ ਦੀ ਜਾਂਚ ਸੀਬੀਆਈ ਜਾਂ ਸੁਤੰਤਰ ਜਾਂਚ ਏਜੰਸੀ ਤੋਂ ਹੋਣੀ ਚਾਹੀਦੀ ਹੈ ਅਤੇ ਮੰਤਰੀ ਨੂੰ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।