PRTC ਕੱਚੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ, ਯਾਤਰੀ ਪ੍ਰੇਸ਼ਾਨ
ਫਿਰੋਜ਼ਪੁਰ: ਪਨਬੱਸ ਕੰਟਰੈਕਟ ਵਰਕਰ ਯੂਨੀਅਨ (PUNBUS CONTRACT WORKERS UNION) ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ (PRTC workers) ਵੱਲੋਂ ਸਟੇਟ ਪੱਧਰ ਦੇ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮੱਦੇਨਜ਼ਰ ਬੱਸ ਟਰਮੀਨਲ ਜ਼ੀਰਾ ਵਿਖੇ ਵੀ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ (Regular to employees)ਕੀਤਾ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਉਧਰ ਹੜਤਾਲ ਕਾਰਨ ਯਾਤਰੀ ਪਰੇਸ਼ਾਨ ਹੋ ਰਹੇ ਹਨ।