ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ - ਕੰਟਰੈਕਟ ਮੁਲਾਜ਼ਮ
ਜਲੰਧਰ: ਲੰਬੇ ਸਮੇਂ ਤੋਂ ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਮੁਲਾਜ਼ਮ ਆਪਣੇ ਹੱਕੀ ਮੰਗਾਂ ਦੇ ਲਈ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਪਰ ਬਾਵਜੂਦ ਇਸਦੇ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਜਿਸ ਕਰਕੇ ਪੰਜਾਬ ਦੇ ਸਮੂਹ ਕੱਚੇ ਮੁਲਾਜ਼ਮਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਸ ਬਾਬਤ ਜਦੋਂ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਦੱਸਿਆ ਕਿ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲਿਆ, ਪਰ ਕੋਈ ਵੀ ਸਿੱਟਾ ਪੰਜਾਬ ਸਰਕਾਰ ਨੇ ਨਹੀਂ ਕੱਢਿਆ। ਇਸੇ ਰੋਸ ਦੇ ਚੱਲਦਿਆਂ ਹੁਣ ਪੰਜਾਬ ਦੀਆਂ ਸਾਰੀਆਂ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਮੰਗਲਵਾਰ ਰਾਤ 12 ਵਜੇ ਤੋਂ ਬਾਅਦ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਚੱਕਾ ਜਾਮ ਕੀਤਾ ਜਾਵੇਗਾ। ਜੇ ਫਿਰ ਵੀ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਪ੍ਰਦਰਸ਼ਨ ਹੋਰ ਵੀ ਤਿੱਖਾ ਕੀਤਾ ਜਾਵੇਗਾ।