ਭਾਰਤ ਬੰਦ ਦਾ ਸੱਦਾ, ਦੁਕਾਨਾਂ ਆਮ ਵਾਂਗ ਖੁੱਲ੍ਹੀਆਂ - Chamber of Commerce
ਵਪਾਰ ਮੰਡਲ ਪੰਜਾਬ ਵੱਲੋਂ ਡੀਜ਼ਲ-ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਦੇ ਕਾਰਨ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਵਿੱਚ ਟਰਾਂਸਪੋਰਟਜ਼ ਨੇ ਵੀ ਸਾਥ ਦੇਣ ਦਾ ਵਾਅਦਾ ਕੀਤਾ ਲੇਕਿਨ ਅੱਜ ਬੰਦ ਦੇ ਸੱਦੇ ਦਾ ਜ਼ਿਲ੍ਹੇ ਫ਼ਾਜ਼ਿਲਕਾ ਵਿੱਚ ਕੋਈ ਅਸਰ ਨਹੀਂ ਹੋਇਆ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਰਹੀਆਂ। ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਭਾਰਤ ਬੰਦ ਦੇ ਸੱਦੇ ਦਾ ਜਲਾਲਾਬਾਦ ਤੇ ਫ਼ਾਜ਼ਿਲਕਾ ਵਿੱਚ ਕੋਈ ਅਸਰ ਨਹੀਂ ਹੋਇਆ ਕਿਉਂਕਿ ਲੋਕ ਪਹਿਲਾਂ ਹੀ ਕਾਰੋਬਾਰ ਦੀ ਮੰਦੀ ਹੇਠ ਚੱਲ ਰਹੇ ਹਨ। ਇਸ ਲਈ ਲੋਕਾਂ ਨੇ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਹਨ। ਦੁਕਾਨਦਾਰਾਂ ਦਾ ਕਹਿਣਾ ਕਿ ਇਸ ਮਹਿੰਗਾਈ ਦੇ ਦੌਰ ਵਿੱਚ ਪਹਿਲਾਂ ਹੀ ਲੋਕਾਂ ਦੀ ਕਮਰ ਟੁੱਟੀ ਪਈ ਹੈ ਦੁਕਾਨਾਂ ਬੰਦ ਕਰ ਕੇ ਭੁੱਖੇ ਮਰਨਾ ਹੈ।