ਸਾਬਕਾ ਫੌਜੀਆਂ ਦੀ ਜਥੇਬੰਦੀ ਇੰਡੀਅਨ ਐਕਸ ਸਰਵਿਸਜ਼ ਲੀਗ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਜਿੱਥੇ ਦਿੱਲੀ ਵਿੱਚ ਕਿਸਾਨਾਂ ਵੱਲੋਂ ਮੋਰਚੇ ਸੰਭਾਲੇ ਹੋਏ ਹਨ, ਉੱਥੇ ਪੰਜਾਬ ਵਿੱਚ ਵੀ ਕਿਸਾਨਾਂ ਦੇ ਪੱਕੇ ਮੋਰਚੇ ਪਹਿਲਾਂ ਵਾਲੀ ਜਗ੍ਹਾ 'ਤੇ ਚੱਲ ਰਹੇ ਹਨ। ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ 77 ਦਿਨਾਂ ਤੋਂ ਕਿਸਾਨ ਸੰਘਰਸ਼ ਲਈ ਡਟੇ ਹੋਏ ਹਨ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸਾਬਕਾ ਫੌਜੀਆਂ ਦੀ ਜਥੇਬੰਦੀ "ਇੰਡੀਅਨ ਐਕਸ ਸਰਵਿਸਿਜ਼ ਲੀਗ" ਵੱਲੋਂ ਧਰਨਾ ਸਥਾਨ 'ਤੇ ਪੁੱਜ ਕੇ ਕਿਸਾਨਾਂ ਨੂੰ ਹਮਾਇਤ ਦਾ ਐਲਾਨ ਕੀਤਾ ਗਿਆ। ਸਾਬਕਾ ਫ਼ੌਜੀਆਂ ਵੱਲੋਂ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਸਹਾਇਤਾ ਰਾਸ਼ੀ ਵੀ ਦਿੱਤੀ ਗਈ।