ਭਾਰਤੀ ਕਿਸਾਨ ਜਥੇਬੰਦੀਆ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - ਮਜ਼ਬੂਰ ਹੋਣਾ ਪਵੇਗਾ
ਮਾਨਸਾ: ਭਾਰਤੀ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾ ਦਾ ਦੋਸ਼ ਲਾਇਆ ਕਿ ਬਿਜਲੀ ਦੇ ਰੇਟ ਵਧਾ ਕੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ ਤੇ ਹੁਣ ਬਿਜਲੀ ਬੋਰਡ ਵੱਲੋਂ ਚਿੱਪ ਵਾਲੇ ਮੀਟਰ ਲਗਾ ਕੇ ਬਿਜਲੀ ਨੂੰ ਹੋਰ ਵੀ ਮਹਿੰਗਾ ਕੀਤਾ ਜਾਵੇਗਾ, ਜਿਸ ਨਾਲ ਆਮ ਲੋਕਾਂ ਉਤੇ ਵਾਧੂ ਬੋਝ ਪਵੇਗਾ। ਇਸ ਮੌਕੇ ਧਰਨਾ ਦੇ ਰਹੇ ਕਿਸਾਨਾਂ ਦਾ ਕਹਿਣਾ ਸੀ ਕਿ ਜਿੱਥੇ ਪਹਿਲਾਂ ਉਹ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਉਥੇ ਹੀ ਹੁਣ ਬਿਜਲੀ ਦੇ ਬਿਲਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਵੇਗਾ।