ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵੱਲੋ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - ਆਰਡੀਨੈਂਸ ਕਲੀਨਿਕਲ ਸਥਾਪਨਾ
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਹਿਣਾ ਹੈ ਕਿ ਉਹ ਆਰਡੀਨੈਂਸ ਕਲੀਨਿਕਲ ਸਥਾਪਨਾ ਕਾਨੂੰਨ ਲਾਗੂ ਕਰਨ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਨਾਲ ਬਿਨਾਂ ਕਿਸੇ ਸੰਪੂਰਨ ਗੱਲਬਾਤ ਦੇ ਤੌਰ 'ਤੇ ਲਾਗੂ ਕੀਤਾ ਗਿਆ ਹੈ। ਦੱਸ ਦੇਈਏ ਕਿ ਆਈਐਮਏ ਪੰਜਾਬ ਨੇ ਇੱਕ ਮਹੀਨੇ ਪਹਿਲਾਂ ਹੀ ਇਸ ਆਰਡੀਨੈਂਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ। ਇਸ ਮੌਕੇ ਇੰਡੀਅਨ ਮੈਡੀਕਲ ਐਸੋੋਸੀਏਸ਼ਨ ਦੇ ਮੈਂਬਰਾਂ ਵੱਲੋਂ ਬਿੱਲ ਐਕਟ ਦੀਆਂ ਕਾਪੀਆਂ ਨੂੰ ਪਾੜ ਕੇ ਰੋਸ ਜ਼ਾਹਿਰ ਕੀਤਾ ਗਿਆ।