ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਕਾਰਨ ਲੋਕਾਂ 'ਤੇ ਪਈ ਮਹਿੰਗਾਈ ਦੀ ਮਾਰ
ਮਾਨਸਾ: ਪੈਟਰੋਲ ਡੀਜ਼ਲ ਦੇ ਰੇਟ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਗੈਸ ਸਿਲੰਡਰ ਦੇ ਰੇਟ 'ਚ 50 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਲੋਕਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਕੋਰੋਨਾ ਕਾਲ 'ਚ ਲੌਕਡਾਊਨ ਕਾਰਨ ਪਹਿਲਾਂ ਹੀ ਉਹ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਹਨ। ਘਰ-ਘਰ ਗੈਸ ਸਿਲੰਡਰ ਪਹੁੰਚਾਉਣ ਦਾ ਦਾਅਵਾ ਕਰਨ ਵਾਲੀ ਸਰਕਾਰ ਗੈਸ ਸਿੰਲਡਰ ਦੇ ਰੇਟ ਵਧਾ ਕੇ ਸਿਲੰਡਰ ਨੂੰ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਰਥਿਕ ਮੰਦੀ ਦੇ ਨਾਲ ਹੁਣ ਉਨ੍ਹਾਂ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ, ਜਦੋਂ ਕਿ ਉਨ੍ਹਾਂ ਕੋਲ ਆਮਦਨ ਦਾ ਜ਼ਰੀਆ ਘੱਟ ਹੈ ਤੇ ਖ਼ਰਚਾ ਵੱਧ ਹੈ। ਲੋਕਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਮੁਸ਼ਕਲਾਂ ਘਟਾਉਣ ਦੀ ਬਜਾਏ ਵਧਾ ਰਹੀ ਹੈ।