ਸਰਹੱਦੀ ਖੇਤਰ ’ਚ ਕੋਰੋਨਾ ਵੈਕਸੀਨ ਪ੍ਰਤੀ ਜਾਗਰੂਕ ਕਰਨ ਦੇ ਨਾਲ ਟੀਕਾਕਰਣ ਦੀ ਸ਼ੁਰੂਆਤ - ਵੈਕਸੀਨੇਸ਼ਨ ਦੀ ਸ਼ੁਰੂਆਤ
ਫਾਜ਼ਿਲਕਾ: ਕੋਰੋਨਾ ਪ੍ਰਤੀ ਜਾਗਰੂਕ ਕਰਨ ਅਤੇ ਮਹਾਂਮਾਰੀ ਤੋਂ ਰਾਹਤ ਦਿਵਾਉਣ ਦੇ ਉਦੇਸ਼ ਨਾਲ ਜਲਾਲਾਬਾਦ ਦੇ ਵਿਧਾਇਕ ਵੱਲੋਂ ਸਰਹੱਦੀ ਖੇਤਰ ਵਿਚ ਟੀਕਾਕਰਨ ਕਰਵਾਉਣ ਲਈ ਜਾਗਰੂਕ ਕਰਦੇ ਹੋਏ ਕੋਰੋਨਾ ਵੈਕਸੀਨੇਸ਼ਨ ਅਭਿਆਨ ਸ਼ੁਰੂ ਕੀਤਾ ਗਿਆ। ਜਿਸ ਤਹਿਤ ਵਿਧਾਇਕ ਰਮਿੰਦਰ ਆਵਲਾ ਵੱਲੋਂ ਸਰਹੱਦੀ ਪਿੰਡ ਚੱਕ ਬਜੀਦਾ ਅਤੇ ਟਾਹਲੀਵਾਲਾ ਵਿਚ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਂਪ ਵਿੱਚ ਪਹੁੰਚੀ ਮਹਿਲਾ ਡਾਕਟਰ ਨੇ ਦੱਸਿਆ ਕਿ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ ਲੋਕਾਂ ਵਿੱਚ ਜਾਗਰੂਕਤਾ ਦੀ ਘਾਟ ਹੋਣ ਅਤੇ ਮਨਾਂ ’ਚ ਡਰ ਹੋਣ ਦੇ ਬਾਵਜੂਦ ਵੀ ਪਿੰਡ ਵਾਸੀ ਟੀਕਾ ਲਗਵਾ ਰਹੇ ਹਨ।