ਡਾਕਟਰ ਦੀ ਲਾਪਰਵਾਹੀ ਕਾਰਨ ਜ਼ਖਮੀ ਦੀ ਹੋਈ ਮੌਤ, ਪਰਿਵਾਰਕ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ
ਪਠਾਨਕੋਟ-ਜਲੰਧਰ ਰਾਸ਼ਟਰੀ ਰੋਡ 'ਤੇ ਮੰਗਲਵਾਰ ਸਵੇਰੇ ਹੋਏ ਇੱਕ ਸੜਕ ਹਾਦਸੇ ਵਿੱਚ ਇਲਾਜ ਦੇ ਦੌਰਾਨ ਜ਼ਖਮੀ ਦੀ ਮੋਤ ਹੋ ਗਈ। ਜਿਸ ਤੋਂ ਬਾਅਦ ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲ ਦੇ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ। ਪੁਲਿਸ ਵੱਲੋਂ ਦਿੱਤੇ ਗਏ ਆਸ਼ਵਾਸਨ ਦੇ ਤਿੰਨ ਘੰਟੇ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪ੍ਰਦਰਸ਼ਨ ਖ਼ਤਮ ਕੀਤਾ।
TAGGED:
pathankot accident