ਫ਼ਿਰੋਜ਼ਪੁਰ 'ਚ ਕੈਦੀਆਂ ਨੇ ਸਹਾਇਕ ਸੁਪਰਡੈਂਟ 'ਤੇ ਕੀਤਾ ਜਾਨਲੇਵਾ ਹਮਲਾ - Ferozepur news in punjabi
ਫਿਰੋਜ਼ਪੁਰ: ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵੱਲੋਂ ਜੇਲ੍ਹ ਸੁਪਰਡੈਂਟ 'ਤੇ ਜਾਨਲੇਵਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਕੈਦੀਆਂ ਦੇ ਇਸ ਹਮਲੇ 'ਚ ਸਹਾਇਕ ਸੁਪਰਡੈਂਟ ਹਰਭਜਨ ਲਾਲ ਗੰਭੀਰ ਜ਼ਖ਼ਮੀ ਹੋ ਗਿਆ ਹੈ। ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਬੀਤੀ ਰਾਤ ਜੇਲ੍ਹ ਦੀਆਂ ਬੈਰਕਾਂ ਦੀ ਤਲਾਸ਼ੀ ਦੌਰਾਨ 2 ਕੈਦੀਆਂ ਤੋਂ ਮੋਬਾਇਲ ਫ਼ੋਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਵੀਰਵਾਰ ਸਵੇਰੇ ਮੋਬਾਇਲ ਸਣੇ ਫੜ੍ਹੇ ਗਏ ਕੈਦੀਆਂ ਨੂੰ ਜੱਦ ਦੂਜੀ ਬੈਰਕ ਵਿੱਚ ਸ਼ਿਫਟ ਕਰਨ ਲੱਗੇ ਤਾਂ ਇਸ ਦੌਰਾਨ ਉਨ੍ਹਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ।