ਰੂਪਨਗਰ ਸ਼ਹਿਰ 'ਚ ਮਾਸੂਮ ਬੱਚੀ ਨਾਲ ਜਬਰ ਜਨਾਹ
ਰੂਪਨਗਰ : ਸ਼ਹਿਰ ਵਿੱਚ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ 46 ਸਾਲਾਂ ਦੇ ਵਿਅਕਤੀ ਨੇ ਇੱਕ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ ਹੈ। ਰੂਪਨਗਰ ਸਿਟੀ ਪੁਲੀਸ ਮੁਖੀ ਹਰਕੀਰਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਜਿਵੇਂ ਹੀ ਸਾਨੂੰ ਇਸ ਘਟਨਾ ਦੀ ਇਤਲਾਹ ਮਿਲੀ ਤਾਂ ਮੌਕੇ 'ਤੇ ਮਹਿਲਾ ਪੁਲਿਸ ਵੱਲੋਂ ਕਾਰਵਾਈ ਕਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਦੇ ਵਿਰੁੱਧ ਧਾਰਾ 37, 6 POCSO Act ਅਤੇ ਵੱਖ- ਵੱਖ ਧਾਰਾ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਅੱਜ ਮਾਣਯੋਗ ਅਦਾਲਤ ਚ ਪੇਸ਼ ਕਰਕੇ ਪੁਲਿਸ ਨੇ ਰਿਮਾਂਡ ਪ੍ਰਾਪਤ ਕਰ ਲਿਆ ਹੈ।