ਮਨਰੇਗਾ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ - ਜੰਮ ਕੇ ਨਾਅਰੇਬਾਜ਼ੀ
ਸ੍ਰੀ ਮੁਕਤਸਰ ਸਾਹਿਬ : ਬੀ.ਡੀ.ਓ ਦਫ਼ਤਰ ਦੇ ਬਾਹਰ ਮਨਰੇਗਾ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ ਕਰ ਦਿੱਤੀ ਤੇ ਪੰਜਾਬ ਸਰਕਾਰ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਸਾਨੂੰ ਬਾਰਾਂ ਤੇਰਾਂ ਸਾਲ ਕੰਮ ਕਰਦਿਆਂ ਨੂੰ ਹੋ ਗਏ ਹਨ। ਸਰਕਾਰ ਸਾਡੇ ਤੋਂ ਹਰ ਪਾਸੇ ਕੰਮ ਲੈਂਦੀ ਹੈ ਪਰ ਸਰਕਾਰ ਦਾ ਕੋਈ ਵੀ ਵਿਧਾਇਕ ਸਾਡੇ ਵੱਲ ਕਦੇ ਧਿਆਨ ਨਹੀਂ ਦਿੰਦਾ। ਸਾਨੂੰ ਪੱਕਾ ਵੀ ਨਹੀਂ ਕੀਤਾ ਗਿਆ ਅੱਜ ਅਸੀਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇਹ ਕਦਮ ਚੁੱਕਿਆ ਹੈ ਸਰਕਾਰ ਸਾਡੇ ਵੱਲ ਵੀ ਧਿਆਨ ਦੇਵੇ ਅਤੇ ਪੱਕੇ ਤੌਰ ਤੇ ਸਾਨੂੰ ਵਿਭਾਗ ਵਿਚ ਕੰਮ ਕਰਨ ਦਾ ਮੌਕਾ ਦੇਵੇ।