ਅੰਤਰਰਾਸ਼ਟਰੀ ਕੌਮਾਂਤਰੀ ਨਗਰ ਕੀਰਤਨ ਦਾ ਫ਼ਤਿਹਗੜ੍ਹ ਸਾਹਿਬ 'ਚ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕੌਮਾਂਤਰੀ ਨਗਰ ਕੀਰਤਨ ਅੱਜ ਫ਼ਤਿਹਗੜ੍ਹ ਸਾਹਿਬ ਪਹੁੰਚਿਆ। ਨਗਰ ਕੀਰਤਨ ਦੇ ਫ਼ਤਿਹਗੜ੍ਹ ਸਾਹਿਬ ਪੁਹੰਚਣ ਉੱਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ 1 ਅਗਸਤ ਤੋਂ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 5 ਨਵੰਬਰ ਨੂੰ ਭਾਰਤ ਦੇ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਸੰਗਤਾਂ ਨੇ ਪਾਲਕੀ ਸਾਹਿਬ ਵਿੱਚ ਮੌਜੂਦ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨਾਂ ਕਰਦਿਆਂ, ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਤੋਂ ਇਲਾਵਾ ਬਾਬਾ ਨਾਨਕ ਜੀ ਦੇ ਬਰਤਨਾਂ ਅਤੇ ਤੱਕੜੀ ਤੋਲਣ ਵਾਲੇ ਵੱਟਿਆਂ ਦੇ ਦਰਸ਼ਨ ਕੀਤੇ। ਸੰਗਤਾਂ ਨੇ ਨਗਰ ਕੀਰਤਨ ਦੇ ਸਵਾਗਤ ਲਈ ਸਵੇਰ ਤੋਂ ਹੀ ਸੜਕਾਂ ਦੀ ਸਫਾਈ ਸ਼ੁਰੂ ਕਰ ਦਿੱਤੀ ਸੀ। ਨਗਰ ਕੀਰਤਨ ਪਟਿਆਲਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਅੱਜ ਦੀ ਰਾਤ ਨਗਰ ਕੀਰਤਨ ਦਾ ਠਹਿਰਾਅ ਫ਼ਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਵਿਖੇ ਹੋਵੇਗਾ।