ਜਲੰਧਰ ਵਿੱਚ ਮਨਾਇਆ ਗਿਆ ਇੰਟਰਨੈਸ਼ਨਲ ਡਰੱਗ ਡੇਅ - ਜ਼ਿਲ੍ਹਾ ਜਲੰਧਰ
ਜਲੰਧਰ: ਜ਼ਿਲ੍ਹਾ ਜਲੰਧਰ ਦੇ ਮਾਡਲ ਟਾਊਨ 'ਚ 26 ਜੂਨ ਨੂੰ 'ਇੰਟਰਨੈਸ਼ਨਲ ਡਰੱਗ ਡੇਅ' ਮਨਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਾਂਝ ਕੇਂਦਰ ਤੇ ਮਾਡਲ ਟਾਊਨ ਮਾਰਕੀਟ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਐਸਐਚਓ ਨੇ ਮਿਲ ਕੇ ਮਾਡਲ ਟਾਊਨ ਮਾਰਕੀਟ 'ਚ ਮਾਰਚ ਕੱਢਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਰਿਆਂ ਨੇ ਮਿਲ ਕੇ ਪੰਜਾਬ ਤੋਂ ਨਸ਼ਾ ਖ਼ਤਮ ਕਰਨਾ ਹੈ। ਇਸ ਤੋਂ ਇਲਾਵਾ ਐਸਐਚਓ ਨੇ ਸਾਰੇ ਪੁਲਿਸ ਮੁਲਾਜ਼ਮਾਂ ਨਾਲ ਸ਼ਪਤ ਲੈਂਦਿਆਂ ਕਿਹਾ ਕਿ ਜਲੰਧਰ 'ਚ ਨਸ਼ਾ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ।