ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਨੇ ਕਿਸਾਨਾਂ ਦੇ ਹੱਕ ਵਿੱਚ ਕੱਢਿਆ ਕੈਂਡਲ ਮਾਰਚ - candlelight march in favor of farmers
ਤਰਨ ਤਾਰਨ: ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਨੇ ਕਿਸਾਨਾਂ ਦੇ ਹੱਕ 'ਚ ਇੱਕ ਕੈਂਡਲ ਮਾਰਚ ਕੱਢਿਆ। ਇਸ ਮਾਰਚ ਦੀ ਅਗਵਾਈ ਜਰਨਲ ਸੱਕਤਰ ਤੇ ਚੇਅਰਮੈਨ ਨੇ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਮਨੁੱਖੀ ਅਧਿਕਾਰ ਸੰਗਠਨ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਆਪਣਾ ਅੜੀਅਲ ਰਵੱਇਆ ਛੱਡ ਕੇ ਕਿਸਾਨਾਂ ਦੀ ਮੰਨ ਲੈਣੀ ਚਾਹੀਦੀ ਹੈ।