17 ਸੂਬਿਆਂ ਦੀ ਯਾਤਰਾ ਤੋਂ ਬਾਅਦ ਕੌਮਾਂਤਰੀ ਨਗਰ ਕੀਰਤਨ ਦਾ ਸੁਲਤਾਨਪੁਰ ਲੋਧੀ ਵਿਖੇ ਹੋਇਆ ਸਮਾਪਨ - 550 ਸਾਲਾ ਪ੍ਰਕਾਸ਼ ਪੁਰਬ ਸਮਾਗਮ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਸੁਲਤਾਨਪੁਰ ਲੋਧੀ ਪੁੱਜਿਆ। ਇਸ ਦੌਰਾਨ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਨੇੜੇ ਭਾਰੀ ਗਿਣਤੀ ਵਿੱਚ ਸਿੱਖ ਸੰਗਤ ਦਾ ਇੱਕਠ ਵੇਖਣ ਨੂੰ ਮਿਲਿਆ। ਇਸ ਦੌਰਾਨ ਸ਼ਹਿਰ ਦੇ ਰਸਤੇ 'ਚ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਅਤੇ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਕੇ ਭਰਵਾਂ ਸਵਾਗਤ ਕੀਤਾ। 1ਅਗਸਤ ਤੋਂ ਸ਼ੁਰੂ ਹੋਇਆ ਇਹ ਕੌਮਾਂਤਰੀ ਨਗਰ ਕੀਰਤਨ 17 ਸੂਬਿਆਂ ਦੀ ਯਾਤਰਾ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਗੁਰਦੁਆਰਾ ਸ੍ਰੀ ਬੇਰੀ ਸਾਹਿਬ ਵਿਖੇ ਸਮਾਪਤ ਹੋਇਆ। ਕੌਮਾਂਤਰੀ ਨਗਰ ਕੀਰਤਨ ਦੇ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ 'ਤੇ ਸਵਾਗਤ ਲਈ ਐਸਜੀਪੀਸੀ ਦੇ ਮੈਂਬਰਾਂ ਸਣੇ ਸਿਆਸੀ ਆਗੂ ਵੀ ਮੌਜ਼ੂਦ ਰਹੇ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਸ਼ਾਮਲ ਹੋਏ।
TAGGED:
ਸੁਲਤਾਨਪੁਰ ਲੋਧੀ ਨਿਊਜ਼