ਕੌਮਾਂਤਰੀ ਨਗਰ ਕੀਰਤਨ ਫ਼ਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਫਤਿਹਗੜ੍ਹ ਸਾਹਿਬ ਪਹੁੰਚਿਆ। ਫਤਿਹਗੜ੍ਹ ਸਾਹਿਬ ਵਿਖੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਨਗਰ ਕੀਰਤਨ ਰਾਹੀਂ ਬਾਬੇ ਨਾਨਕ ਦਾ ਉਪਦੇਸ਼ ਸਾਰੇ ਜਗਤ ਵਿੱਚ ਫ਼ੈਲਾਇਆ ਜਾ ਰਿਹਾ ਹੈ। ਹੁਣ ਨਗਰ ਕੀਰਤਨ ਸ੍ਰੀ ਫਤਹਿਗੜ੍ਹ ਸਹਿਬ ਵਿਸ਼ਰਾਮ ਕਰਨ ਤੋਂ ਬਾਅਦ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ।