ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਨਾਗਪੁਰ, ਸੰਗਤਾਂ ਹੋਈਆਂ ਨਤਮਸਤਕ - 550ਵਾਂ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਨਾਗਪੁਰ ਪੁੱਜਿਆ। ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਸੰਗਤਾਂ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ। ਹੁਣ ਨਾਗਪੁਰ ਤੋਂ ਨਗਰ ਕੀਰਤਨ ਅਗਲੇ ਪੜਾਅ ਨਿਜ਼ਾਮਾਬਾਦ ਲਈ ਰਵਾਨਾ ਹੋ ਗਿਆ ਹੈ। ਦੱਸ ਦਈਏ, ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਵਿੱਚ ਧਾਰਮਿਕ ਸਾਮਗਮ ਕਰਵਾਏ ਜਾ ਰਹੇ ਹਨ ਤੇ ਉੱਥੇ ਹੀ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜੇਗਾ।