ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਕੇਕ ਕੱਟ ਕੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸ ਦਿਵਸ - International Nurse Day celebrated Barnala
ਬਰਨਾਲਾ: ਅੰਤਰਰਾਸ਼ਟਰੀ ਨਰਸ ਦਿਵਸ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਕੇਕ ਕੱਟ ਕੇ ਮਨਾਇਆ ਗਿਆ। ਇਸ ਮੌਕੇ ਬਰਨਾਲਾ ਦੇ ਸਿਵਲ ਸਰਜਨ ਵੱਲੋਂ ਕੋਰੋਨਾ ਵਾਇਰਸ ਦੀ ਔਖੀ ਘੜੀ ਵਿੱਚ ਡਿਊਟੀ ਦੇ ਰਹੀਆਂ ਨਰਸਾਂ ਦਾ ਹੌਸਲਾ ਵਧਾਇਆ ਗਿਆ। ਇਸ ਮੌਕੇ ਸਰਕਾਰੀ ਹਸਪਤਾਲ ਵਿੱਚ ਡਿਊਟੀ ਦੇ ਰਹੀਆਂ ਨਰਸਾਂ ਨੇ ਦੱਸਿਆ ਕਿ ਪਿਛਲੇ 50 ਦਿਨਾਂ ਤੋਂ ਉਹ ਲਗਾਤਾਰ ਕੋਰੋਨਾ ਵਾਇਰਸ ਦੀ ਜੰਗ ਵਿੱਚ ਪਹਿਲੀ ਕਤਾਰ ਵਿੱਚ ਖੜ੍ਹੇ ਹੋ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਈ ਨਰਸਾਂ ਆਪਣੇ ਛੋਟੇ-ਛੋਟੇ ਬੱਚਿਆਂ ਤੋਂ ਦੂਰ ਰਹਿ ਕੇ ਵੀ ਇਸ ਔਖੀ ਘੜੀ ਵਿੱਚ ਡਿਊਟੀ ਦੇ ਰਹੀਆਂ ਹਨ। ਉਨ੍ਹਾਂ ਨੂੰ ਖੁਸ਼ੀ ਹੋਈ ਹੈ ਕਿ ਸਿਵਲ ਸਰਜਨ ਬਰਨਾਲਾ ਵੱਲੋਂ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਕੇਕ ਕੱਟ ਕੇ ਉਨ੍ਹਾਂ ਨਾਲ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ।