ਪਠਾਨਕੋਟ 'ਚ ਹੈਰੀਟੇਜ ਕਲੱਬ ਵੱਲੋਂ ਮਨਾਇਆ ਗਿਆ ਕੌਮਾਂਤਰੀ ਮਹਿਲਾ ਦਿਵਸ - ਪਠਾਨਕੋਟ ਨਿਊਜ਼ ਅਪਡੇਟ
ਅੱਜ ਵਿਸ਼ਵ ਭਰ 'ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਕੜੀ 'ਚ ਪਠਾਨਕੋਟ ਵਿੱਚ ਵੀ ਹੈਰੀਟੇਜ ਕਲੱਬ ਵੱਲੋਂ ਮਹਿਲਾ ਦਿਵਸ ਮਨਾਇਆ ਗਿਆ। ਇਹ ਸਮਾਗਮ ਹੈਰਿਟੇਜ ਕਲੱਬ ਦੀ ਚੇਅਰਪਰਸਨ ਅਮਿਤਾ ਸ਼ਰਮਾ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਖ਼ੇਤਰ 'ਚ ਉਪਲਬਧੀਆਂ ਹਾਸਲ ਕਰਨ ਵਾਲੀ ਮਹਿਲਾਵਾਂ ਨੂੰ ਸਨਮਾਨਤ ਕੀਤਾ ਗਿਆ। ਇਸ ਬਾਰੇ ਕਲੱਬ ਦੀ ਪ੍ਰਧਾਨ ਵਾਨੀ ਸੇਠ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮਹਿਲਾਵਾਂ ਹਰ ਖੇਤਰ 'ਚ ਪੁਰਸ਼ਾਂ ਦੇ ਬਰਾਬਰ ਆਪਣਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਮਹਿਲਾਵਾਂ ਨੂੰ ਸਨਮਾਨਤ ਕਰਨ ਦਾ ਮੁੱਖ ਮਕਸਦ ਉਨ੍ਹਾਂ ਦਾ ਹੌਸਲਾ ਵਧਾਉਣਾ ਹੈ।