ਚੰਡੀਗੜ੍ਹ ਵਿੱਚ ਸ਼ੁਰੂ ਹੋਈ ਅੰਤਰਰਾਜੀ ਬੱਸ ਸੇਵਾ - Interstate bus service started in Chandigarh
ਚੰਡੀਗੜ੍ਹ: ਪੰਜ ਮਹੀਨੇ ਬਾਅਦ ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 17 ਤੇ ਸੈਕਟਰ 43 ਦੇ ਬੱਸ ਸਟੈਂਡ ਤੋਂ ਅੰਤਰਰਾਜੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਪੰਜਾਬ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਦੀ ਸ਼ੁਰੂਆਤ ਹੋ ਗਈ ਹੈ। ਬੱਸ ਕੰਡਕਰਟਰ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਦੀ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਬੱਸਾਂ ਸ਼ੁਰੂ ਕੀਤੀਆਂ ਹਨ। ਸਰਕਾਰ ਦੀ ਹਦਾਇਤ ਹੈ ਕਿ ਬੱਸ ਨੂੰ ਸੈਨੇਟਾਈਜ਼ ਕਰਨ, ਯਾਤਰੀ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣਾ ਤੇ ਮਾਸਕ ਪਾਉਣਾ ਹੈ। ਉੱਥੇ ਮੌਜੂਦ ਯਾਤਰੀ ਨੇ ਕਿਹਾ ਕਿ ਅੰਤਰਰਾਜੀ ਬੱਸ ਸੇਵਾ ਸ਼ੁਰੂ ਹੋਣ ਨਾਲ ਉਨ੍ਹਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਪਹਿਲਾਂ ਉਨ੍ਹਾਂ ਨੂੰ ਚੰਡੀਗੜ੍ਹ ਤੱਕ ਆਉਣ ਲਈ ਕਈ ਬੱਸਾਂ ਬਦਲਨੀਆਂ ਪੈਂਦੀਆਂ ਸਨ।