ਪੱਤਰਕਾਰ ਦੇ ਕਤਲ ਮਾਮਲੇ ਦੀ ਜਲਦੀ ਕੀਤੀ ਜਾਵੇ ਜਾਂਚ: ਪ੍ਰੇਮ ਸਿੰਘ ਚੰਦੂਮਾਜਰਾ - murder case of journalist
ਸ੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਮੱਥਾ ਟੇਕਿਆ। ਇਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਵਾਂ ਸ਼ਹਿਰ ਵਿਖੇ ਹੋਏ ਇੱਕ ਪੱਤਰਕਾਰ ਦੇ ਕਤਲ ਦੇ ਮਾਮਲੇ ਵਿੱਚ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ। ਪਹਿਲਾਂ ਇਸ ਕਤਲ ਨੂੰ ਮਹਿਜ਼ ਐਕਸੀਡੈਂਟ ਤੇ ਲੁੱਟ ਖੋਹ ਦਾ ਮਾਮਲਾ ਦੱਸਿਆ ਜਾ ਰਿਹਾ ਸੀ। ਜਦੋਂ ਪੋਸਟਮਾਰਟਮ ਦੀ ਰਿਪੋਰਟ ਆਈ ਤਾਂ ਸਾਫ਼ ਹੋ ਗਿਆ ਕਿ ਇਹ ਲੁੱਟ ਖੋਹ ਦਾ ਮਾਮਲਾ ਨਹੀਂ ਸਗੋਂ ਕਤਲ ਕੀਤਾ ਗਿਆ ਹੈ। ਉੁਨ੍ਹਾਂ ਕਿਹਾ ਕਿ ਇਸ ਪੱਤਰਕਾਰ ਨੇ ਪੰਜਾਬ ਵਿੱਚ ਮਾਈਨਿੰਗ ਮਾਫ਼ੀਆ ਦੇ ਖਿਲਾਫ ਖੁੱਲ੍ਹ ਕੇ ਖ਼ਬਰਾਂ ਲਗਾਈਆਂ ਸਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।