ਭਾਰਤ ਬੰਦ ਦਾ ਸੱਦਾ ਬਠਿੰਡਾ 'ਚ ਰਿਹਾ ਸਫਲ - Central Government
ਬਠਿੰਡਾ: ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ।ਜਿਸ ਨੂੰ ਲੈ ਕੇ ਬਠਿੰਡਾ (Bathinda) ਵਿਚ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ (Central Government) ਖਿਲਾਫ਼ ਜਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਦਾ ਕਹਿਣਾ ਹੈ ਕਿ ਕਿ ਸੰਯੁਕਤ ਕਿਸਾਨ ਮੋਰਚਾ ਦੀ ਕਾਲ ਉਤੇ ਭਾਰਤ ਬੰਦ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਰਤ ਬੰਦ ਦੀ ਕਾਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।